Amritpal Singh: ਕਿ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ?
ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੀਤਾ ਜਾ ਰਿਹਾ ਹੈ। ਮੈਂ ਸਭ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕਰਦਾ ਹਾਂ।
Amritpal Singh: ਪਿਤਾ ਤਰਸੇਮ ਸਿੰਘ ਵੱਲੋਂ ਦਾਅਵਾ ਕੀਤਾ ਜਾ ਰੇਅ ਹੈ ਕਿ ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੂੰ ਜਲੰਧਰ ਜ਼ਿਲ੍ਹੇ ਦੇ ਨਕੋਦਰ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਲਈ ਪੰਜਾਬ ਪੁਲਿਸ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਨਾਕਾਬੰਦੀ ਵੀ ਕੀਤੀ ਗਈ ਹੈ ਅਤੇ ਹੋਰ ਵੀ ਉਸ ਦੇ ਸਮਰਥਕ ਨੂੰ ਫੜਨ ਦੀ ਪੜਤਾਲ ਜਾਰੀ ਹੈ ਖ਼ਬਰ ਇਹ ਵੀ ਸਾਮਣੇ ਆਏ ਹੀ ਹੈ ਹਜੇ ਤਕ 78 ਸਮਰਥਕਾਂ ਨੂੰ ਹਿਰਾਸਤ ਵਿਚ ਲਾਇ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਦੋ ਵਾਹਨ ਵੀ ਜ਼ਬਤ ਕੀਤੇ ਸਨ।
ਪੰਜਾਬ ‘ਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਦੁਪਹਿਰ ਸੋਮਵਾਰ 12 ਵਜੇ ਤੱਕ ਬਠਿੰਡਾ ਸਮੇਤ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
ਪੰਜਾਬ ਪੁਲਿਸ ਨੇ ਟਵੀਟ ਕਰਕੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਹ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਨਾ ਘਬਰਾਉਣ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।
SSP Sangrur informed the journalists about the law and order situation in the district.
Law and order is totally peaceful and under control in the district. Normal public activities are peacefully going on…(1/2) pic.twitter.com/Dr40InN89S
— Sangrur Police (@SangrurPolice) March 19, 2023
ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ।
ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ।
ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ। pic.twitter.com/9SHo2y4MFL
— Punjab Police India (@PunjabPoliceInd) March 18, 2023
Src: Ptcnews
Amritpal, amritpal singh news, Punjab, amrit pal singh, amritpal singh latest news